ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ

ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਾਇਲਟ ਦੇ ਸਰੀਰ ਦੇ ਅੰਗਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਜਦੋਂ ਕਿ ਸੁਖੋਈ ਦੇ ਦੋ ਹੋਰ ਪਾਇਲਟ ਜੋ ਜਹਾਜ਼ ਤੋਂ ਬਾਹਰ ਨਿਕਲ ਗਏ ਸਨ, ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਲਿਜਾਇਆ ਗਿਆ।