JALANDHAR WEATHER

ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੋਗਾਵਾਂ, 20 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਆਪਣੀਆਂ ਮੰਗਾਂ ਨੂੰ ਲੈ ਕੇ ਲੈਂਡ ਮਾਰਗੇਜ਼ ਬੈਕਸ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੂਰੇ ਪੰਜਾਬ ਦੇ ਸਮੂਹ ਬੈਂਕਾਂ ਵਿਚ ਕਲਮ ਛੋੜ ਹੜਤਾਲ ਕੀਤੀ ਹੋਈ ਹੈ। ਇਸ ਦੇ ਬਾਵਜੂਦ ਵੀ ਮੌਜੂਦਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ। ਜਿਸ ਦੇ ਵਿਰੋਧ ਵਿਚ ਅੱਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸਮੂਹ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ ’ਤੇ ਉਤਰਨਾ ਪਵੇਗਾ। ਸਰਕਾਰ ਪੇ-ਕਮਿਸ਼ਨ ਵਾਲੀ ਫਾਈਲ ਨੂੰ ਮਨਜ਼ੂਰੀ ਨਹੀਂ ਦੇ ਰਹੀ ਹੈ। ਜਿਸ ਕਰਕੇ ਸਮੂਹ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਉਹ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਹਰੇਕ ਹਲਕੇ ਵਿਚ ਘਿਰਾਓ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ