ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 2 ਕਿਲੋ 710 ਗ੍ਰਾਮ ਹੈਰੋਇਨ ਤੇ ਡਰੋਨ ਕੀਤਾ ਬਰਾਮਦ
ਗੁਰੂ ਹਰਸਹਾਏ, 20 ਅਪ੍ਰੈਲ (ਕਪਿਲ ਕੰਧਾਰੀ)-ਅੱਜ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਵਿਖੇ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਬੀ. ਐਸ. ਐਫ. ਦੇ ਜਵਾਨਾਂ ਤੇ ਡੀ. ਐਸ. ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਬਣਾਈ ਗਈ ਪੰਜਾਬ ਪੁਲਿਸ ਦੀ ਟੀਮ ਵਲੋਂ ਇਕ ਡਰੋਨ ਅਤੇ 2 ਕਿਲੋ 710 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਹੋਈ।
ਡੀ. ਐਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਅਤੇ ਬੀ. ਐਸ. ਐਫ. ਦੇ ਜਵਾਨਾਂ ਵਲੋਂ ਅੱਜ ਸਰਚ ਆਪ੍ਰੇਸ਼ਨ ਚਲਾ ਕੇ ਇਕ ਡਰੋਨ ਤੇ 2 ਕਿਲੋ 710 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।