JALANDHAR WEATHER

ਰਾਗੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚੋਂ ਹੋਏ ਸੇਵਾਮੁਕਤ

ਲੌਂਗੋਵਾਲ, 29 ਫਰਵਰੀ (ਸ, ਸ,ਖੰਨਾ,ਵਿਨੋਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਪਿਛਲੇ ਤੀਹ ਸਾਲਾਂ ਤੋਂ ਹੈੱਡ ਰਾਗੀ ਵਜੋਂ ਚੁੱਲੇ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹਨ। ਇਸ ਵਿਦਾਇਗੀ ਪਾਰਟੀ ਤੇ ਉਨ੍ਹਾਂ ਬਾਰੇ ਬੋਲਦਿਆਂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਉਦੈ ਸਿੰਘ ਨੇ ਕਿਹਾ ਕਿ ਰਾਗੀ ਸ਼ਮਸ਼ੇਰ ਸਿੰਘ ਵਲੋਂ ਲਗਾਤਾਰ 30 ਸਾਲ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਵਿਖੇ ਹੈੱਡ ਰਾਗੀ ਵਜੋਂ ਆਪਣੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਨਿਭਾਉਣ ਬਾਅਦ ਅੱਜ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾ ਮੁਕਤ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਪ੍ਰਬੰਧਕਾਂ ਵਲੋਂ ਰਾਗੀ ਸਾਹਿਬ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ