JALANDHAR WEATHER

ਭੇਦਭਰੇ ਹਾਲਾਤ 'ਚ ਮੋਟਰ ਤੋਂ ਮਿਲੀ ਨੌਜਵਾਨ ਦੀ ਲਾਸ਼

 ਅਮਰਗੜ੍ਹ, 21 ਅਪ੍ਰੈਲ (ਜਤਿੰਦਰ ਮੰਨਵੀ,ਪਵਿੱਤਰ ਸਿੰਘ) - ਨੇੜ੍ਲੇ ਪਿੰਡ ਗਵਾਰਾ ਵਿਖੇ ਨਾਰੀਕੇ ਸੜਕ 'ਤੇ ਸ਼ਰਾਬ ਦੇ ਠੇਕੇ ਨਜ਼ਦੀਕ ਮੋਟਰ ਤੋਂ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਮਿਲੀ ਹੈ।ਮ੍ਰਿਤਕ ਦੇ ਭਰਾ ਅਵਤਾਰ ਸਿੰਘ ਅਤੇ ਚਚੇਰੇ ਭਰਾ ਗੁਰਵਿੰਦਰ ਸਿੰਘ ਨੇ ਉਨ੍ਹਾਂ ਦੇ ਭਰਾ ਦੇ ਕਤਲ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ ਓਧਰ ਡੀ.ਐਸ.ਪੀ. ਅਮਰਗੜ੍ਹ ਸੁਰਿੰਦਰਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਆਖਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਮਾਲੇਰਕੋਟਲਾ ਭੇਜ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ