JALANDHAR WEATHER

ਸੁਨਾਮ : ਅੱਗ ਲੱਗਣ ਨਾਲ 5 ਏਕੜ ਕਣਕ ਦੀ ਫਸਲ ਸੜ ਕੇ ਸੁਆਹ

ਸੁਨਾਮ, ਊਧਮ ਸਿੰਘ ਵਾਲਾ, 21 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਚੱਠੇ ਨਕਟੇ ਵਿਖੇ ਅੱਗ ਲੱਗਣ ਕਾਰਨ 5 ਏਕੜ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ।ਇਹ ਸਾਰੀ ਕਣਕ ਕਿਸਾਨ ਵਲੋਂ ਠੇਕੇ 'ਤੇ ਜ਼ਮੀਨ ਲੈ ਕੇ ਬੀਜੀ ਹੋਈ ਸੀ। ਕਿਸਾਨ ਰਣਜੀਤ ਸਿੰਘ ਪੁੱਤਰ ਇਸ਼ਰ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਨਾਲ ਦੇ ਖੇਤਾਂ ਵਿਚ ਕੰਬਾਈਨ ਨਾਲ ਕਣਕ ਦੀ ਕਟਾਈ ਕੀਤੀ ਜਾ ਰਹੀ ਸੀ ਤਾਂ ਦੁਪਹਿਰ ਵੇਲੇ ਅਚਾਨਕ ਉਨ੍ਹਾਂ ਦੀ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਉਨ੍ਹਾਂ ਦੀ ਤਿੰਨ ਏਕੜ ਦੀ ਕਣਕ ਸੜ ਗਈ। ਅੱਗ ਕਾਰਨ ਰਘਬੀਰ ਸਿੰਘ ਪੁੱਤਰ ਗੁਰਬਖਸ਼ ਸਿੰਘ ਦੀ ਵੀ 2 ਏਕੜ ਖੜ੍ਹੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ