
ਅੰਮ੍ਰਿਤਸਰ, 21 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਬਹਿਲ ਨੂੰ ਅੰਮ੍ਰਿਤਸਰ ਦੇ ਹਲਕਾ ਕੇਂਦਰੀ ਦਾ ਇੰਚਾਰਜ ਨਿਯੁਕਤ ਕੀਤਾ ਹੈ। ਨਰਿੰਦਰ ਬਹਿਲ ਇਸ ਤੋਂ ਪਹਿਲਾਂ ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਨਰਿੰਦਰ ਬਹਿਲ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਹਾਈਕਮਾਂਡ ਦੇ ਧੰਨਵਾਦੀ ਹਨ ਅਤੇ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।