JALANDHAR WEATHER

ਨਮੀ ਦੇ ਬਹਾਨੇ ਕਣਕ ਨਾ ਖਰੀਦਣ 'ਤੇ ਕਿਸਾਨਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਢੇਰ ਲੱਗ ਗਏ ਹਨ। ਉਧਰ ਅੱਜ ਪਿੰਡ ਥਾਂਦੇਵਾਲਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਨਮੀ ਦੇ ਬਹਾਨੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਕਣਕ ਮੰਡੀਆਂ ਵਿਚ ਲੈ ਕੇ ਕਿਸਾਨ ਕਈ ਦਿਨਾਂ ਤੋਂ ਬੈਠੇ ਹਨ। ਬਹੁਤਆਂ ਮੰਡੀਆਂ ਵਿਚ ਬਾਰਦਾਨੇ ਦੀ ਕਮੀ ਹੈ ਅਤੇ ਲਿਫਟਿੰਗ ਨਹੀਂ ਹੋ ਰਹੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ