JALANDHAR WEATHER

ਰਾਏਕੋਟ : ਤੇਜ਼ ਰਫਤਾਰ ਟਿੱਪਰ ਨੇ ਮੋਟਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ

ਰਾਏਕੋਟ, 21 ਅਪ੍ਰੈਲ (ਲੋਹਟ ਕੁਲਦੀਪ)-ਪਿੰਡ ਨੂਰਪੁਰਾ ਵਿਖੇ ਰੇਤੇ ਦੇ ਭਰੇ ਤੇਜ਼ ਰਫਤਾਰ ਟਿੱਪਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਸੜਕ ਕਿਨਾਰੇ ਪੈਦਲ ਜਾ ਰਹੇ 15 ਸਾਲਾ ਬੱਚੇ ਨੂੰ ਕੁਚਲਣ ਦਿੱਤਾ। ਰੋਹ 'ਚ ਭੜਕੇ ਪਿੰਡ ਵਾਸੀਆਂ ਨੇ ਲੁਧਿਆਣਾ ਬਠਿੰਡਾ ਕੌਮੀ ਮਾਰਗ 'ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ ਤੇ ਦੁਪਹਿਰ ਤੱਕ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰਦੇ ਰਹੇ। ਜਾਣਕਾਰੀ ਮੁਤਾਬਕ ਪਿੰਡ ਝੋਰੜਾਂ ਦੇ 55 ਸਾਲਾ ਮੁਕੰਦ ਸਿੰਘ ਪੁੱਤਰ ਬਚਨ ਸਿੰਘ 52 ਸਾਲਾ ਪਤਨੀ ਅਮਰਜੀਤ ਕੌਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੁੱਲਾਂਪੁਰ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਲੁਧਿਆਣਾ ਬਠਿੰਡਾ ਕੌਮੀ ਮਾਰਗ 'ਤੇ ਪੈਂਦੇ ਪਿੰਡ ਨੂਰਪੁਰਾ ਵਿਖੇ ਪਿੱਛੋਂ ਆ ਰਹੇ ਰੇਤੇ ਦੇ ਭਰੇ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਸੜਕ ਕਿਨਾਰੇ ਪੈਦਲ ਜਾ ਰਹੇ 15 ਸਾਲਾ ਨਰਿੰਦਰਜੀਤ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਨੂਰਪੁਰਾ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ।

ਪਿੰਡ ਵਾਸੀਆਂ ਵਲੋਂ ਕਾਫੀ ਜਦੋ-ਜਹਿਦ ਤੋਂ ਬਾਅਦ ਟਿੱਪਰ ਨੂੰ ਰੋਕਿਆ ਅਤੇ ਟਿੱਪਰ ਚਾਲਕ ਹਰਮਿੰਦਰ ਸਿੰਘ ਵਾਸੀ ਧੀਂਗੜ (ਬਠਿੰਡਾ) ਨੂੰ ਮੌਕੇ 'ਤੇ ਕਾਬੂ ਕਰ ਲਿਆ। ਹਾਦਸੇ ਦੌਰਾਨ ਤਿੰਨੇ ਜਣੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਭੇਜਿਆ ਗਿਆ। ਇਸ ਹਾਦਸੇ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਮੁਕੰਦ ਸਿੰਘ ਅਤੇ ਉਸ ਦੀ ਪਤਨੀ ਦਮ ਤੋੜ ਗਏ ਜਦਕਿ ਬੱਚੇ ਨਰਿੰਦਰਜੋਤ ਸਿੰਘ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ