ਛੀਨਾ ਕਰਮ ਸਿੰਘ ਦੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
![](/cmsimages/20240421/4494424__psd watermark copy.jpg)
ਓਠੀਆਂ, 21 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਛੀਨਾ ਕਰਮ ਸਿੰਘ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਿੰਡ ਛੀਨਾ ਕਰਮ ਸਿੰਘ ਦਾ ਨੌਜਵਾਨ ਰਾਜਬੀਰ ਸਿੰਘ ਜੋ ਕਿ ਸ਼੍ਰੋਮਣੀ ਕਮੇਟੀ ਵਿਚ ਅੰਮ੍ਰਿਤਸਰ ਵਿਖੇ ਨੌਕਰੀ ਕਰਦਾ ਸੀ, ਬੀਤੀ ਰਾਤ ਪਿੰਡ ਨੂੰ ਆ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਉਸ ਦੀ ਮੌਤ ਹੋ ਗਈ।