JALANDHAR WEATHER

ਪੁਲਿਸ ਨੇ ਨਰਮੇ ਦੀਆਂ ਗੱਠਾਂ ਦੇ ਭਰੇ ਟਰੱਕ ’ਚੋਂ 60 ਕਿਲੋ ਚੋਰਾਂ ਪੋਸਤ ਕੀਤਾ ਬਰਾਮਦ

ਸੰਗਤ ਮੰਡੀ, 29 ਫਰਵਰੀ (ਦੀਪਕ ਸ਼ਰਮਾ)- ਬਠਿੰਡਾ ਬਾਦਲ ਰੋਡ ’ਤੇ ਪੈਂਦੇ ਪਿੰਡ ਘੁੱਦਾ ਨਜ਼ਦੀਕ ਇੱਕ ਖੜ੍ਹੇ ਟਰੱਕ ’ਚੋਂ ਸੀ.ਆਈ. ਵਨ ਦੀ ਪੁਲਿਸ ਪਾਰਟੀ ਨੇ 60 ਕਿਲੋ ਚੂਰਾ ਪੋਸਤ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ’ਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਪਿੰਡ ਘੁੱਦਾ ਕੋਲ ਇਕ ਟਰੱਕ ਸ਼ੱਕੀ ਹਾਲਤ ’ਚ ਖੜ੍ਹਾ ਦਿਖਾਈ ਦਿੱਤਾ ਜੋ ਕਿ ਨਰਮੇ ਦੀਆਂ ਗੱਠਾਂ ਦਾ ਭਰਿਆ ਸੀ, ਜਦ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਤਾਂ ਟਰੱਕ ’ਚੋਂ 60 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਹੈ ਕਿ ਕਾਬੂ ਕੀਤੇ ਗਏ ਟਰੱਕ ਡਰਾਈਵਰ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਬੁਰਜ ਰਾਜਗੜ੍ਹ ਜ਼ਿਲ੍ਹਾ ਬਠਿੰਡਾ ਦੇ ਤੌਰ ’ਤੇ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਫਤੀਸ਼ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ