ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਕਾਰਨ ਹੋਏ ਫਸਲੀ ਨੁਕਸਾਨ ਬਾਰੇ ਮੁੱਖ ਮੰਤਰੀ ਆਪਣੀ ਚੁੱਪੀ ਤੋੜਨ - ਅਕਾਲੀ ਦਲ
ਚੰਡੀਗੜ੍ਹ, 2 ਮਾਰਚ - ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਸਮੇਤ ਮੌਜੂਦਾ ਖਰਾਬ ਮੌਸਮ ਕਾਰਨ ਸੂਬੇ ਵਿਚ ਕਣਕ ਅਤੇ ਹੋਰ ਖੜ੍ਹੀਆਂ ਫਸਲਾਂ ਨੂੰ ਹੋਏ ਭਾਰੀ ਨੁਕਸਾਨ ਬਾਰੇ ਬੇਰਹਿਮ ਚੁੱਪੀ ਤੋਂ ਬਹੁਤ ਦੁਖੀ ਹਨ। ਜਾਰੀ ਕੀਤੇ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਰਸਮਾਂ ਅਤੇ ਨਿਯਮਾਂ ਨੂੰ ਪਾਸੇ ਰੱਖ ਕੇ ਕਿਸਾਨਾਂ ਨੂੰ ਤੁਰੰਤ ਰਾਹਤ ਦੀ ਮੰਗ ਕਰਦਾ ਹੈ। ਸਥਿਤੀ ਆਮ ਨਹੀਂ ਹੈ। ਇਸ ਤੋਂ ਇਲਾਵਾ, ਸਰਕਾਰ ਨੂੰ ਅਸਲ ਨੁਕਸਾਨ ਦਾ ਮੁਲਾਂਕਣ ਕਰਨ ਲਈ ਨਵੀਂ ਗਿਰਦਾਵਰੀ ਦੇ ਆਦੇਸ਼ ਦੇਣੇ ਚਾਹੀਦੇ ਹਨ। ਜ਼ਿਆਦਾਤਰ ਪ੍ਰਭਾਵਿਤ ਥਾਵਾਂ 'ਤੇ ਨੁਕਸਾਨ ਦਾ ਮੁਲਾਕਣ ਹੋਣਾ ਚਾਹੀਦਾ ਹੈ।