JALANDHAR WEATHER

ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ ਸੀਐਮ - ਢੀਂਡਸਾ

ਸੁਨਾਮ, ਊਧਮ ਸਿੰਘ ਵਾਲਾ, 3 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਭਾਜਪਾ ਵਲੋਂ ਲੋਕ ਸਭਾ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸਮੇਂ ਹਾਲ ਦੀ ਘੜੀ ਪੰਜਾਬ ਨੂੰ ਬਾਹਰ ਰੱਖਣ 'ਤੇ ਜਦੋਂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਕ ਹਫਤੇ ਵਿਚ ਹੀ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ।

ਸੰਯੁਕਤ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਧਾਲੀਵਾਲ ਦੇ ਭਰਾ ਥਾਣੇਦਾਰ ਕੁਲਦੀਪ ਸਿੰਘ ਧਾਲੀਵਾਲ ਦੀ ਬੇਟੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਏ ਢੀਂਡਸਾ ਨੇ ਕਿਹਾ ਕਿ ਸੀਐਮ ਪੰਜਾਬ ਕਿਸਾਨਾਂ ਨਾਲ ਝੂਠ ਬੋਲ ਕੇ ਉਨ੍ਹਾਂ ਨੂੰ ਗੁੰਮਰਾਹ ਕਰ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ 'ਚ ਦੋਫਾੜ ਪਾਉਣ ਦਾ ਕੰਮ ਵੀ ਇਸ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲੋਂ ਸਾਰੀਆਂ ਫਸਲਾਂ 'ਤੇ ਐਮ. ਐਸ. ਪੀ. ਮੰਗਣ ਤੋਂ ਪਹਿਲਾਂ ਸੀਐਮ ਪੰਜਾਬ ਨੂੰ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ 22 ਫਸਲਾਂ 'ਤੇ ਐਮ. ਐਸ. ਪੀ. ਦੇਣੀ ਚਾਹੀਦੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ