JALANDHAR WEATHER

ਬੀ.ਐਸ.ਐਫ. ਨੇ ਪਾਕਿਸਤਾਨ ਤੋਂ ਭਾਰਤ ਆਏ ਦੋ ਡਰੋਨ ਕੀਤੇ ਬਰਾਮਦ

 ਅਟਾਰੀ, 22 ਅਪ੍ਰੈਲ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ) - ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਪਾਕਿਸਤਾਨ ਤੋਂ ਆਏ ਦੋ ਡਰੋਨ ਬਰਾਮਦ ਕੀਤੇ ਹਨ। ਇਕ ਡਰੋਨ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਪਿੰਡ ਦਾਉਕੇ ਅਤੇ ਦੂਸਰਾ ਡਰੋਨ ਸਰਹੱਦੀ ਪਿੰਡ ਹਰਦੋ ਰਤਨ ਦੇ ਨਜ਼ਦੀਕ ਤੋਂ ਬਰਾਮਦ ਕੀਤਾ ਗਿਆ। ਰਾਤ ਸਮੇਂ ਬੀ.ਐਸ.ਐਫ. ਦੇ ਜਵਾਨਾਂ ਨੂੰ ਡਰੋਨ ਦੇ ਸ਼ੋਰ ਦੀ ਆਵਾਜ਼ ਸੁਣਾਈ ਦਿੱਤੀ। ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਡਰੋਨ ਮਿਲੇ। ਬੀ.ਓ.ਪੀ. ਹਰਦੋ ਰਤਨ ਅਤੇ ਬੀ.ਓ.ਪੀ. ਦਉਕੇ ਵਿਖੇ ਡਿਊਟੀ ਨਿਭਾ ਰਹੇ ਬੀ.ਐਸ.ਐਫ. ਦੇ ਸਹਾਇਕ ਕੰਪਨੀ ਕਮਾਂਡਰਾਂ ਵਲੋਂ ਦੋਵੇਂ ਡਰੋਨ ਪੁਲਿਸ ਥਾਣਾ ਘਰਿੰਡਾ ਨੂੰ ਸੌਂਪ ਦਿੱਤੇ ਗਏ। ਪੁਲਿਸ ਥਾਣਾ ਘਰਿੰਡਾ ਦੇ ਸਹਾਇਕ ਐਸ.ਐਚ.ਓ. ਅਰਜਨ ਕੁਮਾਰ ਨੇ ਗੱਲਬਾਤ ਕਰਦੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ