JALANDHAR WEATHER

ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਭਾਰਤੀ ਸ਼ਰਧਾਲੂ ਨੇ ਕੀਤਾ ਅਕਾਲ ਚਲਾਣਾ

 ਅਟਾਰੀ, 22 ਅਪ੍ਰੈਲ (ਰਾਜਿੰਦਰ ਸਿੰਘ ਰੂਬੀ /ਗੁਰਦੀਪ ਸਿੰਘ)- ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇਕ ਭਾਰਤੀ ਸ਼ਰਧਾਲੂ ਦੀ ਅੱਜ ਸਵੇਰੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਿਆ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ । ਪਾਕਿਸਤਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ ਤੇ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ