JALANDHAR WEATHER

ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਨੌਜਵਾਨ ਕਿਸਾਨ ਦੀ ਹੋਈ ਮੌਤ -ਰਣੀਕੇ

ਅਟਾਰੀ, 21 ਫਰਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਕਿਸਾਨਾਂ ਵਲੋਂ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਵਿਰੁੱਦ ਪ੍ਰਦਰਸ਼ਨ ਕਰਦੇ ਹੋਏ ਹਰਿਆਣਾ ਅੰਦਰ ਪਰਵੇਜ਼ ਕਰਦਿਆਂ ਪੁਲਿਸ ਦੀਆਂ ਗੋਲੀਆਂ ਲੱਗਣ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ ਤੇ ਅਨੇਕਾਂ ਜ਼ਖ਼ਮੀ ਹੋਏ ਹਨ, ਇਸ ਤੋਂ ਪੰਜਾਬ ਵਾਸੀਆਂ ਨੂੰ ਸਾਫ਼ ਜ਼ਾਹਿਰ ਹੋ ਗਿਆ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਹਰਿਆਣਾ ਤੇ ਕੇਂਦਰ ਦੀਆਂ ਸਰਕਾਰਾਂ ਨਾਲ ਮਿਲੀ ਭੁਗਤ ਕਰ ਚੁੱਕਾ ਹੈ ਤੇ ਇਸ ਨਾਲ ਪੰਜਾਬ ਸਰਕਾਰ ਦੀ ਨਾਲਾਇਕੀ ਸਾਹਮਣੇ ਆਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਮੈਂਬਰ ਸ਼੍ਰੋਮਣੀ ਕਮੇਟੀ ਮਾਗਵਿੰਦਰ ਸਿੰਘ ਖਾਪੜਖੇੜੀ, ਐਡਵੋਕੇਟ ਅਮਨ ਬੀਰ ਸਿੰਘ ਸਿਆਲੀ ਵਲੋਂ ਸਾਂਝੇ ਤੌਰ ’ਤੇ ਜਾਰੀ ਇਕ ਬਿਆਨ ਵਿਚ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਦੀ ਕਰੜੇ ਸ਼ਬਦਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਖੇਧੀ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ