JALANDHAR WEATHER

ਸੜਕ ਹਾਦਸੇ ਵਿਚ ਐਨ.ਆਰ.ਆਈ. ਵਿਅਕਤੀ ਦੀ ਮੌਤ

ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਦੇ ਸਾਹਮਣੇ ਇਕ ਬਜ਼ੁਰਗ ਐਨ.ਆਰ.ਆਈ. ਦੀ ਪੰਜਾਬ ਰੋਡਵੇਜ਼ ਦੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਹਰਦਿਆਲ ਸਿੰਘ ਪੁੱਤਰ ਕਰਨੈਲ ਸਿੰਘ (85) ਕੈਨੇਡਾ, ਹਾਲ ਪਿੰਡ ਬੁਤਾਲਾ (ਤਹਿਸੀਲ ਬਾਬਾ ਬਕਾਲਾ ਸਾਹਿਬ) ਜੋ ਕਿ ਤਹਿਸੀਲ ਕੰਪਲੈਕਸ ਦੇ ਬਾਹਰ ਸੜਕ ਪਾਰ ਕਰ ਰਿਹਾ ਸੀ ਕਿ ਜਲੰਧਰ ਤੋਂ ਬਟਾਲਾ ਵੱਲ ਨੂੰ ਜਾ ਰਹੀ ਇਕ ਰੋਡਵੇਜ ਦੀ ਬੱਸ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਪੁਲਿਸ ਚੌਂਕੀ ਇੰਚਾਰਜ ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ