JALANDHAR WEATHER

ਟੈਕਸਟਾਈਲ ਇੰਡਸਟਰੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਮਾਰਚ ਨੂੰ ਰੇਲਾਂ ਰੋਕਣ ਦਾ ਐਲਾਨ

ਲੁਧਿਆਣਾ, 21 ਫਰਵਰੀ (ਰੂਪੇਸ਼ ਕੁਮਾਰ)- ਲੁਧਿਆਣਾ ਟੈਕਸਟਾਈਲ ਇੰਡਸਟਰੀ ਦੇ ਨੁਮਾਇੰਦਿਆਂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈਸ ਕਾਨਫ਼ਰੰਸ ਕਰਕੇ 1 ਮਾਰਚ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਚਾਈਨਾ ਅਤੇ ਬੰਗਲਾ ਦੇਸ਼ ਤੋਂ ਸਸਤਾ ਕੱਪੜਾ ਭਾਰਤ ਵਿਚ ਆਉਂਦਾ ਹੈ, ਜਿਸ ਕਾਰਨ ਉਨ੍ਹਾਂ ਦਾ ਕਾਰੋਬਾਰ ਤਬਾਹ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿਚ ਧਾਗਾ 125 ਰੁਪਏ ਕਿਲੋ ਹੈ ਜਦਕਿ ਬਾਹਰੋਂ ਆਯਾਤ ਕਰਕੇ ਹੋਇਆ ਕੱਪੜਾ ਇਥੇ 50 ਰੁਪਏ ਕਿੱਲੋ ਦੇ ਹਿਸਾਬ ਨਾਲ ਵਿੱਕ ਰਿਹਾ ਹੈ, ਜਿਸ ਕਾਰਨ ਲੁਧਿਆਣਾ ਟੈਕਸਟਾਈਲ ਇੰਡਸਟਰੀ ਪੂਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਤੇ ਉਨ੍ਹਾਂ ਦੇ ਕਾਰੋਬਾਰ ਬੰਦ ਹੋਣ ਦੀ ਕਗਾਰ ’ਤੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰੀ ਮੰਤਰੀਆਂ ਨਾਲ ਕਈ ਵਾਰੀ ਮੀਟਿੰਗ ਕਰ ਚੁੱਕੇ ਹਨ ਮਗਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਤਿਆਰ ਨਹੀਂ ਹੈ ਜਿਸ ਕਾਰਨ ਪੂਰੀ ਇੰਡਸਟਰੀ ਮਜਬੂਰ ਹੋ ਕੇ 1 ਮਾਰਚ ਨੂੰ ਆਪਣੀਆਂ ਫੈਕਟਰੀਆਂ ਬੰਦ ਕਰਕੇ ਅੰਮ੍ਰਿਤਸਰ ਦਿੱਲੀ ਰੇਲਵੇ ਲਾਈਨ ਨੂੰ ਰੋਕਣਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ