JALANDHAR WEATHER

ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਸੁਨਾਮ ਦੇ ਵਕੀਲਾਂ ਵਲੋਂ ਹੜਤਾਲ

ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਖਨੌਰੀ ਸਰਹੱਦ ’ਤੇ ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਅੱਜ ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰਨਵੀਰ ਵਸ਼ਿਸ਼ਟ ਦੀ ਅਗਵਾਈ ਵਿਚ ਜੁਡੀਸ਼ੀਅਲ ਅਤੇ ਦੀਵਾਨੀ ਅਦਾਲਤਾਂ ਦਾ ਕੰਮਕਾਜ ਠੱਪ ਕਰਕੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਐਡਵੋਕੇਟ ਤੇਜਪਾਲ ਭਾਰਦਵਾਜ, ਰਵਿੰਦਰ ਭਾਰਦਵਾਜ, ਸੁਖਵਿੰਦਰ ਸਿੰਘ ਜੰਮੂ,ਗੁਰਬਖਸੀਸ਼ ਸਿੰਘ ਚੱਠਾ,ਐੱਚ.ਐੱਮ.ਐੱਸ.ਬੇਦੀ ਆਦਿ ਨੇ ਕਿਹਾ ਕਿ ਹਰਿਆਣਾ ਪੁਲਿਸ ਵਲੋਂ ਕਿਸਾਨਾਂ ਨਾਲ ਦੁਸ਼ਮਣ ਦੇਸ ਦੀ ਫੌਜ ਵਾਂਗ ਵਰਤਾਓ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਪੁਲਿਸ ਸਰਕਾਰ ਦੀ ਸ਼ਹਿ ਨਾਲ ਕਿਸਾਨਾਂ ’ਤੇ ਗੈਰ ਮਨੁੱਖੀ ਤਸ਼ੱਦਦ ਕਰ ਰਹੀ ਹੈ, ਜਿੱਥੇ ਇਕ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ, ਉੱਥੇ ਹੀ ਕਈ ਦਰਜਨ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਕਈਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਉਨ੍ਹਾਂ ਸਰਕਾਰ ਵਲੋਂ ਇੰਟਰਨੈਟ ਸੇਵਾਵਾਂ ਬੰਦ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਮੋਬਾਇਲ ਇੰਟਰਨੈੱਟ ਬੰਦ ਹੋਣ ਕਾਰਨ ਹਰ ਵਿਅਕਤੀ ਦੇ ਨਾਲ-ਨਾਲ ਵਕੀਲਾਂ ਦੇ ਕੰਮਕਾਜ ਵੀ ਪ੍ਰਭਾਵਿਤ ਹੋਇਆ ਹੈ। ਇਸ ਮੌਕੇ ਐਡਵੋਕੇਟ ਸੁਖਵਿੰਦਰ ਸਿੰਘ ਜੰਮੂ,ਅਮਰਿੰਦਰ ਸਿੰਘ ਸਿੱਧੂ,ਅਰਸ਼ਦੀਪ ਭਾਰਦਵਾਜ, ਸੁਸ਼ੀਲ ਕੁਮਾਰ ਵਸ਼ਿਸ਼ਟ, ਤਰਲੋਕ ਸਿੰਘ ਭੰਗੂ, ਗੁਰਪ੍ਰੀਤ ਸਿੰਘ ਸਿੱਧੂ,ਵਿਕਰਮਜੀਤ ਸਿੰਘ ਗੁਰਾਇਆ, ਬਸੰਤ ਜੋਯਤੀ, ਸਤਨਾਮ ਸਿੰਘ ਜਵੰਧਾ, ਲਾਭ ਰਾਜ ਸ਼ਰਮਾ, ਹਰਦੀਪ ਸਿੰਘ ਚੱਠਾ, ਕੇਵਲ ਸਿੰਘ ਦੁੱਲਟ, ਗੁਰਲੀਨ ਸਿੰਘ ਅਤੇ ਸੁਭਾਸ਼ ਗੋਇਲ ਆਦਿ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ