
ਢਿਲਵਾਂ, 22 ਫਰਵਰੀ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਦੀ ਹਰਿਆਣਾ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੇ ਰੋਸ ਵਜੋਂ ਢਿਲਵਾਂ ਜੀ.ਟੀ. ਰੋਡ ’ਤੇ ਧਰਨਾ ਲਗਾ ਕੇ ਜਲੰਧਰ ਤੋਂ ਅੰਮ੍ਰਿਤਸਰ ਜਾਣ ਵਾਲਾ ਮੇਨ ਹਾਈਵੇ ਦੁਪਹਿਰ 12 ਵਜੇ ਤੋਂ ਬੰਦ ਕਰ ਦਿੱਤਾ ਹੈ ਜੋ ਕਿ 3 ਵਜੇ ਤੱਕ ਬੰਦ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨੌਜਵਾਨ ਕਿਸਾਨ ਨੂੰ ਸ਼ਹੀਦ ਕਰਨ ਵਾਲੇ ਕਥਿਰ ਦੋਸ਼ੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ ਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।