ਗੁਰੂ ਹਰਸਹਾਏ : ਲੋਕ ਸਭਾ ਚੋਣਾਂ ਨੂੰ ਲੈ ਕੇ ਕੱਢਿਆ ਫਲੈਗ ਮਾਰਚ
![](/cmsimages/20240423/4496324__psd watermark copy.jpg)
ਗੁਰੂ ਹਰਸਹਾਏ, 23 ਅਪ੍ਰੈਲ (ਕਪਿਲ ਕੰਧਾਰੀ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਿਰੋਜ਼ਪੁਰ ਦੇ ਐਸ.ਐਸ.ਪੀ. ਮੈਡਮ ਸੋਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਹਰਸਹਾਏ ਦੇ ਡੀ.ਐਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਅੱਜ ਥਾਣਾ ਮੁਖੀ ਉਪਕਾਰ ਸਿੰਘ, ਏ. ਐਸ. ਆਈ. ਮਲਕੀਤ ਸ਼ਰਮਾ ਵਲੋਂ ਬੀ. ਐਸ. ਐਫ. ਦੇ ਜਵਾਨਾਂ ਦੇ ਸਹਿਯੋਗ ਨਾਲ ਲੋਕ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ।