JALANDHAR WEATHER

ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜਨ ਲਈ ਜੱਕੋ-ਤੱਕੀ 'ਚ ਹਨ । ਦੱਸ ਦੇਈਏ ਕਿ ਪਿਛਲੇ ਸਮੇਂ ਤੋਂ ਮੂਸੇਵਾਲਾ ਦੇ ਪ੍ਰਸੰਸਕ ਗਾਇਕ ਦੇ ਪਿਤਾ 'ਤੇ ਚੋਣ ਲੜਨ ਲਈ ਦਬਾਅ ਪਾਉਂਦੇ ਆ ਰਹੇ ਹਨ । ਕਾਬਲੇ ਗ਼ੌਰ ਰਹੇ ਕਿ ਕਾਂਗਰਸ ਪਾਰਟੀ ਬਠਿੰਡਾ ਹਲਕੇ ਤੋਂ ਉਨ੍ਹਾਂ ਨੂੰ ਚੋਣ ਲੜਾਉਣਾ ਚਾਹੁੰਦੀ ਸੀ ਪਰ ਪਰਿਵਾਰ ਨੇ ਇਨਕਾਰ ਕਰ ਦਿੱਤਾ, ਜਿਸ ਦੀ ਪੁਸ਼ਟੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕੀਤੀ ਹੈ । ਕਾਂਗਰਸ ਪਾਰਟੀ ਨਾਲ ਸੰਬੰਧਿਤ ਕਈ ਸਾਬਕਾ ਸਰਪੰਚ, ਪੰਚ ਮੂਸੇਵਾਲਾ ਦੇ ਘਰ ਪਿੰਡ ਮੂਸਾ ਪਹੁੰਚੇ, ਨੇ ਬਲਕੌਰ ਸਿੰਘ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਡਟਣ ਲਈ ਕਿਹਾ । ਭਰੋਸੇਯੋਗ ਸੂਤਰਾਂ ਦੀ ਮੰਨੀ ਜਾਵੇ ਤਾਂ ਮੂਸੇਵਾਲਾ ਦੇ ਪਿਤਾ ਨੇ ਸਪਸ਼ਟ ਕਿਹਾ ਕਿ ਉਹ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਤੁਹਾਡੀ ਸਾਰਿਆਂ ਦੀ ਸਹਿਮਤੀ ਲੈਣਗੇ । ਸਿੱਧੂ ਮੂਸੇਵਾਲਾ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੇ ਮੋਬਾਈਲ ਫ਼ੋਨ 'ਤੇ ਗੱਲ ਕਰਨੀ ਠੀਕ ਨਹੀਂ ਸਮਝੀ ਪਰ ਮਰਹੂਮ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਵਾਰ-ਵਾਰ ਫ਼ੋਨ ਕਰਨ 'ਤੇ 'ਅਜੀਤ' ਦੇ ਇਸ ਪੱਤਰਕਾਰ ਦੇ ਵਟਸਐਪ 'ਤੇ 'ਨੋ ਕੁਮੈਂਟ' ਲਿਖ ਕੇ ਸੁਨੇਹਾ ਜ਼ਰੂਰ ਭੇਜਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ