JALANDHAR WEATHER

ਲੜਕੇ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ ’ਚ 6 ਨਾਮਜ਼ਦ, 2 ਗ੍ਰਿਫ਼ਤਾਰ

ਜੰਡਿਆਲਾ ਗੁਰੂ, 23 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਨੇ ਬੀਤੇ ਦਿਨੀਂ ਇਕ ਕੱਪੜੇ ਦੀ ਦੁਕਾਨ ’ਤੇ ਕੰਮ ਕਰਦੇ ਇਕ ਨੌਜਵਾਨ ਅਕਾਸ਼ਦੀਪ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ ਅਗਵਾਹ ਕਰਨ ਉਪਰੰਤ ਕਿਸੇ ਬੰਬੀ ’ਤੇ ਲਿਜਾ ਕੇ ਮਾਰਕੁੱਟ ਕਰਨ ਉਪਰੰਤ ਕਤਲ ਕਰਕੇ ਲਾਸ਼ ਨੂੰ ਪਿੰਡ ਬੰਡਾਲਾ ਦੀ ਰੋਹੀ ਵਿਚ ਸੁੱਟਣ ਦੇ ਦੋਸ਼ਾਂ ਤਹਿਤ ਨਾਮਜ਼ਦ ਕੀਤੇ 6 ਵਿਅਕਤੀਆਂ ਵਿਚੋਂ 2 ਵਿਆਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿਰੁੱਧ ਧਾਰਾ 302, 120 ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਬਾਕੀ ਦੇ ਰਹਿੰਦੇ 4 ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ