ਤਪਾ ਮੰਡੀ : ਡੀ.ਸੀ. ਬਰਨਾਲਾ ਵਲੋਂ ਅਨਾਜ ਮੰਡੀ ਦਾ ਦੌਰਾ
ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਤਪਾ ਵਿਖੇ ਬਾਹਰਲੀ ਅਨਾਜ ਮੰਡੀ ਵਿਖੇ ਮੁੱਖ ਯਾਰਡ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਲੇਬਰ ਦੀ ਘਾਟ ਨੂੰ ਪੂਰਾ ਕਰਨ ਤੋਂ ਇਲਾਵਾ ਕਣਕ ਦੇ ਗੱਟਿਆਂ ਦੀ ਲੋਡਿੰਗ ਅਣਲੋਡਿੰਗ ਕਰਨ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਮੈਡਮ ਡਾ. ਪੂਨਮਪ੍ਰੀਤ ਕੌਰ, ਨਾਇਬ ਤਹਿਸੀਲਦਾਰ ਸੁਨੀਲ ਗਰਗ ਆਦਿ ਸਮੂਹ ਅਧਿਕਾਰੀ ਮੌਜੂਦ ਸਨ।