JALANDHAR WEATHER

ਰੇਲਵੇ ਸਟੇਸ਼ਨ ਅਤੇ ਤਹਿਸੀਲ ਦਫ਼ਤਰ ਦੇ ਨਜ਼ਦੀਕ 40 ਤੋਂ 50 ਝੁੱਗੀਆਂ ਸੜ ਕੇ ਸੁਆਹ

ਪੱਟੀ, 26 ਅਪ੍ਰੈਲ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਰੇਲਵੇ ਸਟੇਸ਼ਨ ਅਤੇ ਤਹਿਸੀਲ ਦਫ਼ਤਰ ਦੇ ਨਜ਼ਦੀਕ ਪ੍ਰਵਾਸੀਆਂ ਵਲੋਂ ਪਾਈਆਂ ਝੁੱਗੀਆਂ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਇਕ ਵਜੇ ਦੇ ਕਰੀਬ ਕਿਸੇ ਕਾਰਨ 40-50 ਝੁੱਗੀਆਂ ਨੂੰ ਅੱਗ ਲੱਗ ਗਈ। ਵਧੇਰੀ ਜਾਣਕਾਰੀ ਰਾਹੀਂ ਪਤਾ ਲੱਗਾ ਹੈ ਕਿ ਇਨ੍ਹਾਂ ਝੁੱਗੀਆਂ ਵਿਚ ਤਕਰੀਬਨ 400 ਤੋਂ 500 ਦੇ ਕਰੀਬ ਲੋਕ ਰਹਿੰਦੇ ਸਨ। ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਇਸ ਭਿਆਨਕ ਅੱਗ ’ਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਇਸ ਘਟਨਾ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ