JALANDHAR WEATHER

ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਦੀ ਟਿੱਪਣੀ ਤੋਂ ਬਾਅਦ ਦੇਣਾ ਚਾਹੀਦੈ ਅਸਤੀਫ਼ਾ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ, 27 ਅਪ੍ਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਦਿੱਲੀ ਹਾਈਕੋਰਟ ਦੀ ਟਿੱਪਣੀ ’ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸੱਤਾ ਦੇ ਲਾਲਚੀ ਹਨ। ਉਨ੍ਹਾਂ ਨੂੰ ਦੇਸ਼ ਹਿੱਤ ਨਾਲੋਂ ਆਪਣੇ ਨਿੱਜੀ ਹਿੱਤਾਂ ਦੀ ਜ਼ਿਆਦਾ ਚਿੰਤਾ ਹੈ। ਉਨ੍ਹਾਂ ਕਿਹਾ ਕਿ ਇਹ ਮੇਰੇ ਸ਼ਬਦ ਨਹੀਂ ਹਨ, ਦਿੱਲੀ ਹਾਈਕੋਰਟ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੇਲ੍ਹ ’ਚ ਹੋਣ ਦੇ ਬਾਵਜੂਦ ਵੀ ਮੁੱਖ ਮੰਤਰੀ ਬਣੇ ਰਹਿਣਾ ਚਾਹੁੰਦੇ ਹਨ ਅਤੇ ਸੱਤਾ ਦਾ ਆਨੰਦ ਲੈਣਾ ਚਾਹੁੰਦੇ ਹਨ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਨੂੰ ਥੋੜੀ ਵੀ ਸ਼ਰਮ ਹੈ ਤਾਂ ਦਿੱਲੀ ਹਾਈ ਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਅਸਤੀਫ਼ਾ ਦੇ ਦਿਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ