JALANDHAR WEATHER

ਸ੍ਰੀ ਮੁਕਤਸਰ ਸਾਹਿਬ : ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ

ਸ੍ਰੀ ਮੁਕਤਸਰ ਸਾਹਿਬ, 27 ਅਪ੍ਰੈਲ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਵੱਡੇ ਅੰਬਾਰ ਲੱਗ ਚੁੱਕੇ ਹਨ। 8 ਕਿਲੋਮੀਟਰ ਦੇ ਘੇਰੇ ਦੀ ਟਰਾਂਸਪੋਰਟ (ਕਾਟਰੇਜ) ਦਾ ਟੈਂਡਰ ਨਾ ਹੋਣ ਦੇ ਚੱਲਦਿਆਂ ਮੰਡੀ ਵਿਚ ਕਣਕ ਦੀਆਂ ਬੋਰੀਆਂ ਦੇ ਉੱਚੇ ਢੇਰ ਲੱਗ ਚੁੱਕੇ ਹਨ। ਅੱਜ ਪ੍ਰਬੰਧਕ ਸਕੱਤਰ ਰਾਹੁਲ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਬੀ. ਐਸ. ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਉਣ ਵਾਲੇ ਦਿਨਾਂ ਵਿਚ ਇਸ ਸਮੱਸਿਆ ਦੇ ਹੱਲ ਦਾ ਭਰੋਸਾ ਦਿਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ