JALANDHAR WEATHER

ਜੈਤੋ : 90 ਲੀਟਰ ਲਾਹਣ ਸਮੇਤ ਇਕ ਵਿਅਕਤੀ ਕਾਬੂ

ਜੈਤੋ, 28 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ 90 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ ਜਦਕਿ ਦੂਜਾ ਵਿਅਕਤੀ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਜੈਤੋ ਦੇ ਐਸ.ਐਚ.ਓ. ਗੁਰਮੇਹਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਪਿੰਡ ਰੋੜੀਕਪੂਰਾ ਦੀ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਇਤਲਾਹ ’ਤੇ ਜਦੋਂ ਸਹਾਇਕ ਥਾਣੇਦਾਰ ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਕਥਿਤ ਦੋਸ਼ੀਆਨ ਜਸਵਿੰਦਰ ਸਿੰਘ ਵਗੈਰਾ ਦੇ ਘਰ ਰੇਡ ਕੀਤੀ ਤਾਂ 2 ਡਰੰਮ ਪਲਾਸਟਿਕ ਹਰੇਕ ਡਰੰਮ ਵਿਚ 45/45 ਲੀਟਰ ਲਾਹਣ ਕੁੱਲ 90 ਲੀਟਰ ਲਾਹਣ ਬਰਾਮਤ ਹੋਣ ’ਤੇ ਜਸਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਾਸਮ ਭੱਟੀ, ਸੰਤ ਰਾਮ ਪੁੱਤਰ ਰੂਪ ਚੰਦ ਵਾਸੀ ਸਾਹਿਬ ਚੰਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਰੁੱਧ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ