JALANDHAR WEATHER

ਲੁਧਿਆਣਾ ਲੋਕ ਸਭਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਹੋਣਗੇ ਬਸਪਾ ਦੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ

ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਵਿਚ ਬਸਪਾ ਦੇ ਲੋਕ ਸਭਾ ਲੁਧਿਆਣਾ ਤੋਂ ਦਵਿੰਦਰ ਸਿੰਘ ਰਾਮਗੜ੍ਹੀਆ ਉਮੀਦਵਾਰ ਹੋਣਗੇ।

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਓ.ਬੀ.ਸੀ. ਵਰਗ ਨਾਲ ਸੰਬੰਧਿਤ ਸ. ਦਵਿੰਦਰ ਸਿੰਘ ਰਾਮਗੜ੍ਹੀਆ ਆਲ ਇੰਡੀਆ ਵਿਸ਼ਵਕਰਮਾ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਅਤੇ ਰਾਮਗੜ੍ਹੀਆ ਬੋਰਡ ਪੰਜਾਬ ਦੇ ਪ੍ਰਧਾਨ ਹਨ। ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵਲੋਂ 10 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ, ਜਿਸ ਵਿਚ ਪਹਿਲਾਂ ਘੋਸ਼ਿਤ ਕੀਤੇ ਗਏ 9 ਉਮੀਦਵਾਰਾਂ ਵਿਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ ਅਤੇ ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਪ੍ਰਮੁੱਖ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ