JALANDHAR WEATHER

ਬੇਮੌਸਮੀ ਬਾਰਿਸ਼-ਖੁੱਲ੍ਹੇ ਅਸਮਾਨ ਹੇਠ ਭਿੱਜ ਰਹੀ ਹੈ ਕਣਕ

 ਗੁਰੂ ਹਰਸਹਾਏ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ (ਕਪਿਲ ਕੰਧਾਰੀ/ਰਣਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਦੇ ਦਾਅਵੇ ਉਦੋਂ ਖੋਖਲੇ ਸਾਬਿਤ ਹੋਏ ਜਦੋ ਅੱਜ ਗੁਰੂ ਹਰਸਹਾਏ ਵਿਖੇ ਸਵੇਰੇ ਪਏ ਭਾਰੀ ਮੀਂਹ ਦੇ ਕਾਰਨ ਦਾਣਾ ਮੰਡੀ ਵਿਚ ਖੁੱਲ੍ਹੇ ਆਸਮਾਨ ਹੇਠਾਂ ਪਈਆਂ ਕਣਕ ਦੀਆਂ ਬੋਰੀਆਂ ਭਿੱਜ ਗਈਆਂ । ਇਸ ਮੌਕੇ ਜਾਣਕਰੀ ਦਿੰਦੇ ਹੋਏ ਮੰਡੀ ਵਿਚ ਬੈਠੇ ਕਿਸਾਨਾਂ ਨੇ ਦੱਸਿਆ ਕਿ ਕਣਕ ਦਾ ਸੀਜਨ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਉਨ੍ਹਾਂ ਨੇ ਆਪਣੀਆਂ ਕਣਕਾਂ ਨੂੰ ਵੱਢ ਕੇ ਵੇਚਣ ਦੇ ਲਈ ਦਾਣਾ ਮੰਡੀਆਂ ਵਿਖੇ ਲਿਆਂਦਾ ਹੋਇਆ ਹੈ। ਉਥੇ ਹੀ ਹਰਸਹਾਏ ਵਿਖੇ ਅੱਜ ਸਵੇਰੇ 9:30 ਵਜੇ ਦੇ ਕਰੀਬ ਪਏ ਬੇਮੌਸਮੀ ਮੀਂਹ ਦੇ ਕਾਰਨ ਉਨ੍ਹਾਂ ਦੀਆਂ ਮੰਡੀਆਂ ਵਿਚ ਪਈਆਂ ਕਣਕ ਦੀਆਂ ਬੋਰੀਆਂ ਅਤੇ ਖੁੱਲ੍ਹੇ ਆਸਮਾਨ ਹੇਠਾਂ ਪਈਆਂ ਕਣਕ ਦੀਆਂ ਢੇਰੀਆਂ ਭਿੱਜ ਗਈਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ। ਇਸੇ ਤਰਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਵੇਰ ਤੋਂ ਹੀ ਆਸਮਾਨ ਵਿਚ ਬੱਦਲ ਛਾਏ ਹੋਏ ਸਨ ਅਤੇ ਹੁਣ ਬਾਰਿਸ਼ ਸ਼ੁਰੂ ਹੋ ਚੁੱਕੀ ਹੈ। ਅਨਾਜ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਪਈ ਕਣਕ ਦੀਆਂ ਬੋਰੀਆਂ ਅਤੇ ਕਣਕ ਦੇ ਢੇਰ ਭਿੱਜ ਰਹੇ ਹਨ। ਲਿਫਟਿੰਗ ਨਾ ਹੋਣ ਕਾਰਨ ਕਣਕ ਦੀਆਂ ਭਰੀਆਂ ਬੋਰੀਆਂ ਦੇ ਸ੍ਰੀ ਮੁਕਤਸਰ ਸਾਹਿਬ ਦੀ ਮੰਡੀ ਵਿਚ ਅੰਬਾਰ ਲੱਗੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ