JALANDHAR WEATHER

ਛੱਤੀਸਗੜ੍ਹ: ਪੁਲਿਸ ਨਾਲ ਮੁਕਾਬਲੇ ਵਿਚ ਇਕ ਨਕਸਲੀ ਢੇਰ

ਰਾਏਪੁਰ, 29 ਅਪ੍ਰੈਲ- ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਸਵੇਰੇ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿਚ ਇਕ ਨਕਸਲੀ ਮਾਰਿਆ ਗਿਆ। ਸੁਕਮਾ ਦੇ ਐਸ.ਪੀ. ਨੇ ਦੱਸਿਆ ਕਿ ਰਾਜ ਦੀ ਰਾਜਧਾਨੀ ਰਾਏਪੁਰ ਤੋਂ ਲਗਭਗ 450 ਕਿਲੋਮੀਟਰ ਦੂਰ ਜੰਗਲ ਵਿਚ ਨਕਸਲੀਆਂ ਅਤੇ ਡੀ.ਆਰ.ਜੀ. ਟੀਮ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ’ਤੋਂ ਇਕ ਨਕਸਲੀ ਦੀ ਲਾਸ਼ ਅਤੇ ਇਕ ਹਥਿਆਰ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਲਾਕੇ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਇਸ ਘਟਨਾ ਨਾਲ ਪੁਲਿਸ ਅਨੁਸਾਰ ਸੁਕਮਾ ਸਮੇਤ ਸੱਤ ਜ਼ਿਲ੍ਹਿਆਂ ਵਾਲੇ ਬਸਤਰ ਖ਼ੇਤਰ ਵਿਚ ਵੱਖ-ਵੱਖ ਮੁਕਾਬਲਿਆਂ ਦੌਰਾਨ ਇਸ ਸਾਲ ਹੁਣ ਤੱਕ 81 ਨਕਸਲੀ ਮਾਰੇ ਜਾ ਚੁੱਕੇ ਹਨ। 16 ਅਪ੍ਰੈਲ ਨੂੰ ਖ਼ੇਤਰ ਦੇ ਕਾਂਕੇਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ 29 ਨਕਸਲੀ ਮਾਰੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ