JALANDHAR WEATHER

ਮੰਡੀ ਘੁਬਾਇਆ : ਆੜ੍ਹਤੀਆਂ ਵਲੋਂ ਗੁੰਡਾ ਟੈਕਸ ਨਾ ਦੇਣ ਕਾਰਨ ਕਣਕ ਦੀ ਚੁਕਾਈ ਨੂੰ ਲੱਗੀਆਂ ਬਰੇਕਾਂ

ਮੰਡੀ ਘੁਬਾਇਆ, 29 ਅਪ੍ਰੈਲ (ਅਮਨ ਬਵੇਜਾ)-ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ’ਚੋਂ ਕਣਕ ਦੀ ਲਿਫ਼ਟਿੰਗ ਨੂੰ ਲੈ ਕੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਿਲ੍ਹੇ ਦੀਆਂ ਪੇਂਡੂ ਖੇਤਰ ਦੀਆਂ ਅਨਾਜ ਮੰਡੀਆਂ ’ਚ ਅਜੇ ਵੀ ਲਿਫ਼ਟਿੰਗ ਤੇਜ਼ੀ ਨਾਲ ਨਹੀਂ ਹੋ ਰਹੀ, ਜਿਸ ਕਾਰਨ ਮੰਡੀਆਂ ’ਚ ਕਣਕ ਦੇ ਅੰਬਾਰ ਲੱਗਦੇ ਜਾ ਰਹੇ ਹਨ। ਉਧਰ ਮੰਡੀਆਂ ’ਚ ਕਣਕ ਦੀ ਆਮਦ ਲਗਾਤਾਰ ਜਾਰੀ ਹੈ ਪਰ ਇਸ ਖੇਤਰ ਦੀਆਂ ਅਨਾਜ ਮੰਡੀਆਂ ’ਚ ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਕਾਰਨ ਹੁਣ ਗੁੰਡਾ ਟੈਕਸ ਬਣਦਾ ਜਾ ਰਿਹਾ ਹੈ।

ਆੜ੍ਹਤੀਆਂ ਵਲੋਂ ਕਥਿਤ ਤੌਰ ’ਤੇ ਦੋਸ਼ ਲਾਇਆ ਜਾ ਰਿਹਾ ਹੈ ਕਿ ਗੁੰਡਾ ਟੈਕਸ ਨਾ ਦੇਣ ਕਾਰਨ ਉਨ੍ਹਾਂ ਨੂੰ ਢੁਆਈ ਲਈ ਸਾਧਨ ਮੁਹੱਈਆ ਨਹੀਂ ਕਰਵਾਏ ਜਾ ਰਹੇ ਅਤੇ ਗੁੰਡਾ ਟੈਕਸ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਕਣਕ ਦੀ ਫ਼ਸਲ ਮੰਡੀਆਂ ’ਚ ਰੁਲ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ