JALANDHAR WEATHER

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਨਿਸ਼ਾਨੇਬਾਜ਼ ਗਿ੍ਫ਼ਤਾਰ

ਚੰਡੀਗੜ੍ਹ, 30 ਅਪ੍ਰੈਲ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਨਿਸ਼ਾਨੇਬਾਜ਼ਾਂ ਨੂੰ ਹਰਿਆਣਾ ਦੇ ਨੂਹ ਵਿਚ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਸ਼ੂਟਰਾਂ ਨੂੰ ਨੂਹ ਸਦਰ ਥਾਣਾ ਦੀ ਸੀਮਾ ਦੇ ਅਧੀਨ ਪੈਂਦੇ ਪਿੰਡ ਪੱਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਕ ਸ਼ੂਟਰ ਦੀ ਲੱਤ ਵਿਚ ਗੋਲੀ ਲੱਗੀ ਸੀ ਅਤੇ ਉਹ ਇਸ ਸਮੇਂ ਨੂਹ ਵਿਚ ਇਕ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿਚ ਇਲਾਜ ਅਧੀਨ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਸ਼ੂਟਰ ਰੋਹਤਕ ਵਿਚ ਇਕ ਅਪਰਾਧਿਕ ਮਾਮਲੇ ਵਿਚ ਲੋੜੀਂਦਾ ਸੀ। ਅਧਿਕਾਰੀਆਂ ਦੇ ਅਨੁਸਾਰ ਗੁਰੂਗ੍ਰਾਮ ਸਪੈਸ਼ਲ ਟਾਸਕ ਫ਼ੋਰਸ, ਨੂਹ ਪੁਲਿਸ ਅਤੇ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਦੀ ਇਕ ਸਾਂਝੀ ਟੀਮ ਇਸ ਗੋਲੀਬਾਰੀ ਵਿਚ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ