JALANDHAR WEATHER

ਹੁਣ ਭਗਵੰਤ ਮਾਨ ਬਣੇ ਕੇਂਦਰ ਸਰਕਾਰ ਦੀ ਕਠਪੁਤਲੀ -ਪ੍ਰਤਾਪ ਸਿੰਘ ਬਾਜਵਾ

ਸੁਨਾਮ ਊਧਮ ਸਿੰਘ ਵਾਲਾ, 30 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਵਿਖੇ ਸੀਨੀਅਰ ਕਾਂਗਰਸੀ ਆਗੂ ਜਗਦੇਵ ਸਿੰਘ ਜੱਗਾ ਸਰਪੰਚ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਸੰਗਰੂਰ ਲੋਕ ਸਭਾ ਸੀਟ ਤੋਂ ਵਿਸੇਸ਼ ਤੌਰ ’ਤੇ ਧਾਕੜ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਗਿਆ ਹੈ ਤਾਂ ਜੋ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਹੀ ਸ਼ੁਰੂ ਹੋਈ ਝੂਠ ਦੀ ਦੁਕਾਨ ਨੂੰ ਪੱਕੇ ਤੌਰ ’ਤੇ ਬੰਦ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਪ ਨੇ ਲੋਕਾਂ ਦੇ ਭਰੋਸੇ ਦਾ ਕਤਲ ਕਰਕੇ ਦੋ ਸਾਲਾਂ ’ਚ ਝੂਠ ਅਤੇ ਸਿਰਫ਼ ਝੂਠ ਹੀ ਲੋਕਾਂ ਨੂੰ ਪਰੋਸਿਆ ਹੈ। ਪੰਜਾਬ ਦੀ ਜਨਤਾ ਹੁਣ ਇਸ ਝੂਠ ਦੀ ਦੁਕਾਨ ਨੂੰ ਇਨ੍ਹਾਂ ਚੋਣਾਂ ’ਚ ਹੀ ਬੰਦ ਕਰਨ ਲਈ ਉਤਾਵਲੀ ਹੈ। ਸ. ਬਾਜਵਾ ਨੇ ਕਿਹਾ ਕਿ ਅੱਜ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਬਜਾਏ ਕੇਂਦਰ ਦੀ ਭਾਜਪਾ ਦੀ ਕਠਪੁਤਲੀ ਬਣੇ ਹੋਏ ਹਨ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਖੁਸ਼ੀ ਮਨਾਉਣ ਵਾਲਿਆਂ ਵਿਚ ਭਗਵੰਤ ਮਾਨ ਵੀ ਸ਼ਾਮਿਲ ਸਨ। ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਜਾਣ ਵਾਲਿਆ ਆਗੂਆਂ ਨੇ ਆਪਣਾ ਭਵਿੱਖ ਖ਼ਤਮ ਕਰ ਲਿਆ ਹੈ। ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ