JALANDHAR WEATHER

ਸੀਨੀਅਰ ਐਡਵੋਕੇਟ ਸਿਆਲੀ, ਬਾਠ, ਨਿਜ਼ਾਮਪੁਰ ਤੇ ਬੱਲ ਬਣੇ ਅਕਾਲੀ ਦਲ ਲੀਗਲ ਸੈਲ ਦੇ ਕੌਮੀ ਮੀਤ ਪ੍ਰਧਾਨ

ਅਟਾਰੀ, 30 ਅਪ੍ਰੈਲ (ਰਾਜਿੰਦਰ ਸਿੰਘ ਰੂਬੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਾਰਟੀ ਨਾਲ ਪੁਰਾਣੇ ਸਮੇਂ ਤੋਂ ਜੁੜੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਵਕੀਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮਾਣ ਸਨਮਾਨ ਦਿੰਦਿਆਂ ਅਹੁਦੇ ਵੰਡੇ ਗਏ ਹਨ, ਜਿਸ ਤਹਿਤ ਨਿਯੁਕਤੀਆਂ ਵੰਡਦਿਆਂ ਸ਼੍ਰੋਮਣੀ ਅਕਾਲੀ ਦਲ ਲੀਗਲ ਸੈਲ ਵਿਚ ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਐਡਵੋਕੇਟ ਬਿਕਰਮਜੀਤ ਸਿੰਘ ਬਾਠ ਨੂੰ ਅਕਾਲੀ ਦਲ ਦੇ ਲੀਗਲ ਸੈਲ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਐਡਵੋਕੇਟ ਜਸਪ੍ਰੀਤ ਸਿੰਘ ਬਲ ਐਡਵੋਕੇਟ ਤਜਿੰਦਰ ਸਿੰਘ ਨਿਜ਼ਾਮਪੁਰਾ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਿਲੇ ਅਹੁਦੇ ਤੇ ਸੀਨੀਅਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਤੇ ਬਾਕੀ ਸੀਨੀਅਰ ਵਕੀਲਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ, ਜਥੇ: ਗੁਲਜਾਰ ਸਿੰਘ ਰਣੀਕੇ ਸਮੇਤ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਲਈ ਉਹ ਪਹਿਲਾਂ ਦੀ ਤਰ੍ਹਾਂ ਹੀ ਦਿਨ ਰਾਤ ਮਿਹਨਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ