JALANDHAR WEATHER

ਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿਚ 7 ਨਕਸਲੀ ਢੇਰ

ਨਾਰਾਇਣਪੁਰ, 30 ਅਪ੍ਰੈਲ- ਛੱਤੀਸਗੜ੍ਹ ਦੇ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਨਾਲ ਲੱਗਦੇ ਜੰਗਲਾਂ ਵਿਚ ਸੁਰੱਖਿਆ ਕਰਮਚਾਰੀਆਂ ਨਾਲ ਮੁਕਾਬਲੇ ਵਿਚ ਦੋ ਔਰਤਾਂ ਸਮੇਤ ਸੱਤ ਨਕਸਲੀ ਮਾਰੇ ਗਏ ਹਨ। ਸੁਰੱਖਿਆ ਬਲਾਂ ਵਲੋਂ 15 ਦਿਨਾਂ ’ਚ ਨਕਸਲੀਆਂ ’ਤੇ ਇਹ ਦੂਜਾ ਵੱਡਾ ਹਮਲਾ ਹੈ। ਤਾਜ਼ਾ ਗੋਲੀਬਾਰੀ ਨਕਸਲੀਆਂ ਦੇ ਗੜ੍ਹ ਮੰਨੇ ਜਾਂਦੇ ਅਭੁਜਮਾਦ ਖੇਤਰ ਦੇ ਟੇਕਮੇਟਾ ਅਤੇ ਕਾਕੁਰ ਪਿੰਡਾਂ ਦੇ ਵਿਚਕਾਰ ਦੇ ਜੰਗਲ ਵਿਚ ਸਵੇਰੇ 6 ਵਜੇ ਦੇ ਕਰੀਬ ਉਸ ਸਮੇਂ ਹੋਈ, ਜਦੋਂ ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਵਿਸ਼ੇਸ਼ ਟਾਸਕ ਫ਼ੋਰਸ ਦੀ ਸਾਂਝੀ ਟੀਮ ਬਾਹਰ ਨਿਕਲ ਰਹੀ ਸੀ। ਇਹ ਜਾਣਕਾਰੀ ਇਕ ਸੀਨੀਅਰ ਪੁਲਿਸ ਅਧਿਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਰੁਕਣ ਤੋਂ ਬਾਅਦ ਮੌਕੇ ’ਤੋਂ ਦੋ ਔਰਤਾਂ ਸਮੇਤ ਸੱਤ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਹੀ ਇਕ ਏ.ਕੇ.-47 ਰਾਈਫਲ ਅਤੇ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦਾ ਭੰਡਾਰ ਵੀ ਜ਼ਬਤ ਕੀਤਾ ਗਿਆ ਹੈ ਤੇ ਖੇਤਰ ਵਿਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ਹਾਲਾਂਕਿ ਨਕਸਲੀਆਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ