JALANDHAR WEATHER

ਮਹਿਕਪ੍ਰੀਤ, ਗੁਰਵੀਰ, ਸਨੇਹਾ ਅਤੇ ਅਰਸ਼ਦੀਪ ਨੇ ਪੰਜਾਬ ਮੈਰਿਟ ਵਿਚ ਬਣਾਏ ਸਥਾਨ

ਸਰਦੂਲਗੜ੍ਹ 30 ਅਪ੍ਰੈਲ (ਜੀ.ਐਮ.ਅਰੋੜਾ) - ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰਵੀਂ ਅਤੇ ਅੱਠਵੀਂ ਕਲਾਸ ਦੀ ਮੈਰਿਟ ਸੂਚੀ ਵਿਚ ਹਰ ਸਾਲ ਮੈਰਿਟ ਰੈਂਕ ਪ੍ਰਾਪਤ ਕਰਨ ਦਾ ਰਿਕਾਰਡ ਜਾਰੀ ਰੱਖਦਿਆਂ ਸਕੂਲ ਵਿਿਦਆਰਥੀਆਂ ਨੇ ਚਾਰ ਮੈਰਿਟਾਂ ਹਾਸਿਲ ਕਰਕੇ ਅਤੇ ਅੱਠਵੀਂ ਜਮਾਤ ਵਿਚੋਂ ਜ਼ਿਲ੍ਹੇ ਵਿਚੋਂ ਪਹਿਲੇ ਤਿੰਨੇ ਸਥਾਨਾਂ 'ਤੇ ਕਬਜ਼ਾ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਸ੍ਰ: ਭੁਪਿੰਦਰ ਸਿੰਘ ਸੰਧੂ ਨੇ ਅਜੀਤ ਨੂੰ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਸਪੁੱਤਰੀ ਹਰਜਿੰਦਰ ਸਿੰਘ ਵਾਸੀ ਫੂਸ ਮੰਡੀ ਨੇ 489-500 (97.80 )ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਮੈਰਿਟ ਵਿਚ 12ਵਾਂ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਗੁਰਵੀਰ ਸਿੰਘ ਸਪੁੱਤਰ ਭਜਨ ਸਿੰਘ ਵਾਸੀ ਸਰਦੂਲਗੜ੍ਹ ਨੇ 595-600 (99.17) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 5ਵਾਂ ਰੈਂਕ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ, ਸਨੇਹਾ ਸਪੁੱਤਰੀ ਰੋਹਤਾਸ਼ ਕੁਮਾਰ ਵਾਸੀ ਖੈਰਾ ਕਲਾਂ ਨੇ 591-600 (98.50) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 9ਵਾਂ ਰੈਂਕ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਅਤੇ ਅਰਸ਼ਦੀਪ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਵਾਸੀ ਆਹਲੂਪੁਰ ਨੇ 589-600 (98.17) ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ 11ਵਾਂ ਰੈਂਕ ਅਤੇ ਜ਼ਿਲ੍ਹੇ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਦਸਵੀਂ ਕਲਾਸ ਦੇ ਨਤੀਜੇ ਵਿਚ ਵੀ ਅਰਜ਼ ਸਪੁੱਤਰੀ ਸ੍ਰੀ ਜੀਵਨ ਕੁਮਾਰ ਵਾਸੀ ਸਰਦੂਲਗੜ੍ਹ 629–650 (97%) ਅੰਕ ਪ੍ਰਾਪਤ ਕਰਕੇ ਪੰਜਾਬ ਮੇੈਰਿਟ ਵਿਚ 17ਵਾਂ ਰੈਂਕ ਪ੍ਰਾਪਤ ਕੀਤਾ ਹੈ।ਦਸ਼ਮੇਸ਼ ਕਾਨਵੈਟ ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਅੱਠਵੀਂ, ਦਸਵੀਂ, ਬਾਰਵੀਂ ਦੀਆਂ 5 ਮੈਰਿਟਾਂ ਹਾਸਿਲ ਕਰਕੇ ਸਰਦੂਲਗੜ੍ਹ ਅਤੇ ਜ਼ਿਲ੍ਹੇ ਮਾਨਸਾ ਦਾ ਨਾਮ ਪੰਜਾਬ ਪੱਧਰ ਤੇ ਰੌਸ਼ਨ ਕੀਤਾ। ਇਸ ਪ੍ਰਾਪਤੀ ਤੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਸਮੂਹ ਸਟਾਫ, ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈਆਂ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ 11000/-,11000/- ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ