JALANDHAR WEATHER

ਨੀਰਜ ਬਸੋਆ ਤੇ ਨਸੀਬ ਸਿੰਘ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 1 ਮਈ- ਕਾਂਗਰਸ ਦੇ ਸਾਬਕਾ ਵਿਧਾਇਕ ਨੀਰਜ ਬਸੋਆ ਅਤੇ ਨਸੀਬ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ਵਿਚ ਉਨ੍ਹਾਂ ਲਿਖਿਆ ਕਿ ‘ਆਪ’ ਨਾਲ ਸਾਡਾ ਲਗਾਤਾਰ ਗਠਜੋੜ ਬੇਹੱਦ ਅਪਮਾਨਜਨਕ ਹੈ ਕਿਉਂਕਿ ‘ਆਪ’ ਪਿਛਲੇ 7 ਸਾਲਾਂ ’ਚ ਕਈ ਘੁਟਾਲਿਆਂ ਨਾਲ ਜੁੜੀ ਹੋਈ ਹੈ। ‘ਆਪ’ ਦੇ ਚੋਟੀ ਦੇ 3 ਨੇਤਾ ਅਰਵਿੰਦ ਕੇਜਰੀਵਾਲ, ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਵੱਖ-ਵੱਖ ਮੁੱਦਿਆਂ ਜਿਵੇਂ ਕਿ ਦਿੱਲੀ ਸ਼ਰਾਬ ਘੁਟਾਲੇ ਅਤੇ ਦਿੱਲੀ ਜਲ ਬੋਰਡ ਘੁਟਾਲੇ ’ਤੇ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਜੇਲ੍ਹ ’ਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ