JALANDHAR WEATHER

ਅਸੀਂ ਕਰਾਂਗੇ ਕਿਸਾਨਾਂ ਦੇ ਕਰਜ਼ੇ ਮੁਆਫ਼- ਪ੍ਰਤਾਪ ਸਿੰਘ ਬਾਜਵਾ

ਅੰਮ੍ਰਿਤਸਰ, 2 ਮਈ- ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੱਲ ਕਰਦਿਆਂ ਕਿਹਾ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ਵਿਚ ਡਾਕਟਰ ਐਮ.ਐਸ. ਸਵਾਮੀਨਾਥਨ ਦੀ ਸਿਫ਼ਾਰਸ਼ ਅਨੁਸਾਰ 23 ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ਿਆਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਜੋ ਕਿ ਕੇਸਾਂ ਦਾ ਅਧਿਐਨ ਕਰਨਗੇ ਅਤੇ ਅਸੀਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਅਗਨੀਵੀਰ ਯੋਜਨਾ ਨੂੰ ਖ਼ਤਮ ਕਰ ਦਵਾਂਗੇ ਅਤੇ ਮਨਰੇਗਾ ’ਚ ਘੱਟੋ-ਘੱਟ 400 ਰੁਪਏ ਮਜ਼ਦੂਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੱਧ ਏਸ਼ੀਆ ਦਾ ਵਪਾਰਕ ਰਸਤਾ ਜੋ ਬੰਦ ਹੋ ਚੁੱਕਾ ਹੈ, ਅਸੀਂ ਮੁੜ ਖੋਲ੍ਹਾਂਗੇ। ਪ੍ਰਧਾਨ ਮੰਤਰੀ ਉਮੀਦਵਾਰ ਸੰਬੰਧੀ ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਸਾਨੂੰ ਬਹੁਮਤ ਮਿਲ ਜਾਵੇਗਾ, ਤਾਂ ਇੰਡੀਆ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਇਕੱਠੇ ਬੈਠ ਕੇ ਫੈਸਲਾ ਕਰਨਗੀਆਂ ਕਿ ਪ੍ਰਧਾਨ ਮੰਤਰੀ ਕੌਣ ਬਣੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ