JALANDHAR WEATHER

ਪਰਨੀਤ ਕੌਰ ਦਾ ਵਿਰੋਧ ਕਰ ਰਹੇ ਇਕ ਕਿਸਾਨ ਦੀ ਹੋਈ ਮੌਤ

ਪਟਿਆਲਾ, 4 ਮਈ (ਅਮਨਦੀਪ ਸਿੰਘ)- ਪਟਿਆਲਾ ਜ਼ਿਲ੍ਹਾ ਦੇ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ/ਸਹਿਰੀ ਦੇ ਵਿਚ ਅੱਜ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚੇ ਸਨ, ਜਿੱਥੇ ਕਿਸਾਨਾਂ ਵਲੋਂ ਪਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤਾਂ ਇਸੇ ਦੌਰਾਨ ਜਦੋਂ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਧੱਕਾ ਮੁੱਕੀ ਹੋਈ ਤਾਂ ਇਕ ਕਿਸਾਨ ਦੀ ਉਸੇ ਦੌਰਾਨ ਸਿਹਤ ਵਿਗੜ ਗਈ, ਜਿਸ ਨੂੰ ਉਸ ਦੇ ਨਾਲ ਦੇ ਸਾਥੀਆਂ ਵਲੋਂ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਮਿ੍ਰਤਕ ਕਿਸਾਨ ਦੇ ਸਾਥੀਆਂ ਵਲੋਂ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਜੋ ਪੁਲਿਸ ਪ੍ਰਸ਼ਾਸਨ ਅਤੇ ਪਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਜਦੋਂ ਧੱਕਾ ਮੁੱਕੀ ਹੋਈ ਤਾਂ ਉਸੇ ਕਾਰਨ ਕਰ ਕੇ ਇਸ ਕਿਸਾਨ ਦੀ ਮੌਤ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ