JALANDHAR WEATHER

'ਆਪ' ਨੂੰ ਛੱਡ ਸਰਕਲ ਪ੍ਰਧਾਨ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਕੀਤੀ ਵਾਪਸੀ

ਗੁਰੂ ਹਰਸਹਾਏ, 5 ਮਈ, (ਹਰਚਰਨ ਸਿੰਘ ਸੰਧੂ)-ਲੋਕ ਸਭਾ ਚੋਣਾਂ ਦੌਰਾਨ ਹਲਕਾ ਗੁਰੂ ਹਰਸਹਾਏ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਸਤਨਾਮ ਸਿੰਘ ਪਿੰਡ ਗੁੱਦੜ ਪੰਜਗਰਾਈਂ ਨੇ ਆਪਣੇ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ। ਪਿੰਡ ਪਹੁੰਚੇ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਸਰਕਲ ਪ੍ਰਧਾਨ ਸਤਨਾਮ ਸਿੰਘ , ਛਿੰਦਰ ਸਿੰਘ ਤੇ ਹੋਰਾਂ ਆਗੂਆਂ ਨੂੰ ਸ਼ਾਮਿਲ ਕਰਦਿਆਂ ਜੀ ਆਇਆਂ ਆਖਿਆ। ਵਰਦੇਵ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ