JALANDHAR WEATHER

ਪਿੰਡ ਘੁੱਦਾ ਦੇ ਕਿਸਾਨਾਂ ਨੇ ਆਮ ਆਦਮੀ ਪਾਰਟੀ ਦਾ ਕੀਤਾ ਵਿਰੋਧ

ਸੰਗਤ ਮੰਡੀ, 7 ਮਈ (ਦੀਪਕ ਸ਼ਰਮਾ)-ਅੱਜ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਵਿਰੋਧ ਕਰਦਿਆਂ ਕਿਹਾ ਹੈ ਕਿ ਪਿਛਲੇ ਦਿਨੀ ਸਾਡੇ ਪਿੰਡ ਵਿਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਕਿਸਾਨਾਂ ਦੀ ਤਕਰੀਬਨ 49 ਏਕੜ ਕਣਕ ਦੀ ਖੜੀ ਫ਼ਸਲ ਸੜ ਕੇ ਸੁਆਹ ਹੋ ਗਈ ਸੀ। ਕਿਸਾਨਾਂ ਨੇ ਦੱਸਿਆ ਹੈ ਕਿ ਅਸੀਂ ਵਾਰ-ਵਾਰ ਮੁਆਵਜੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਕੋਲ ਮੁਆਵਜਾ ਲੈਣ ਲਈ ਮੀਟਿੰਗਾਂ ਵੀ ਕੀਤੀਆਂ ਲੇਕਿਨ ਸਾਨੂੰ ਕੋਈ ਵੀ ਮੁਆਵਜਾ ਨਹੀਂ ਦਿੱਤਾ ਗਿਆ। ਜਿਸ ਕਾਰਨ ਪਿੰਡ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਅਮਰੀਕ ਸਿੰਘ ਅਤੇ ਕਿਸਾਨ ਹਰਦੀਪ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਦੇ ਕਿਸਾਨਾਂ ਨੇ ਫ਼ੈਸਲਾਂ ਕਰਦੇ ਹੋਏ ਇਹ ਨੋ ਐਂਟਰੀ ਦੇ ਪੋਸਟਰ ਲਾਏ ਜਾ ਰਹੇ ਹਨ ਇਨ੍ਹਾਂ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਹੈ ਕਿ ਜਦੋਂ ਵੀ ਕੋਈ ਆਮ ਆਦਮੀ ਪਾਰਟੀ ਦਾ ਲੀਡਰ ਉਨ੍ਹਾਂ ਦੇ ਪਿੰਡ ਵਿਚ ਚੋਣ ਪ੍ਰਚਾਰ ਕਰਨ ਲਈ ਆਵੇਗਾ ਉਹ ਉਸ ਦਾ ਵਿਰੋਧ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ