ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਰੱਦ
ਨਵੀਂ ਦਿੱਲੀ, 8 ਮਈ - ਹਵਾਬਾਜ਼ੀ ਸੂਤਰਾਂ ਅਨੁਸਾਰ ਏਅਰ ਇੰਡੀਆ ਐਕਸਪ੍ਰੈਸ ਦੀਆਂ 70 ਤੋਂ ਵੱਧ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰਲਾਈਨ ਦੇ ਸੀਨੀਅਰ ਕਰੂ ਮੈਂਬਰ ਦੇ ਵੱਡੇ 'ਸਿੱਕ ਲੀਵ' 'ਤੇ ਚਲੇ ਜਾਣ ਤੋਂ ਬਾਅਦ ਰੱਦ ਕਰ ਦਿੱਤੀਆਂ ਗਈਆਂ ਹਨ। ਸ਼ਹਿਰੀ ਹਵਾਬਾਜ਼ੀ ਅਧਿਕਾਰੀ ਇਸ ਮੁੱਦੇ ਨੂੰ ਦੇਖ ਰਹੇ ਹਨ।