JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਹਰਜਿੰਦਰ ਕੌਰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ

ਚੰਡੀਗੜ੍ਹ, 8 ਮਈ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਜਨਰਲ ਸਕੱਤਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵਲੋਂ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰਕੇ ਜਾਣ-ਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ