ਲੋਕ ਸਭਾ ਹਲਕਾ ਸੰਗਰੂਰ ਲਈ ਅੱਜ ਦੂਜੇ ਦਿਨ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖਲ
ਸੰਗਰੂਰ, 8 ਮਈ (ਧੀਰਜ ਪਸ਼ੌਰੀਆ )-ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਲੋਕ ਸਭਾ ਹਲਕਾ ਸੰਗਰੂਰ ਵਿਚ ਹੁਣ ਤੱਕ ਛੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ 5 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਜਿਨ੍ਹਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਪੱਪੂ ਕੁਮਾਰ ਤੇ ਅਮਨਪ੍ਰੀਤ ਸਿੰਘ ਵਲੋਂ ਅਤੇ ਜਿਲ੍ਹੇ ਸਿੰਘ ਵਲੋਂ ਭਾਰਤੀਆਂ ਜਨ ਸਨਮਾਨ ਪਾਰਟੀ ਤੋਂ, ਸੁਖਪਾਲ ਸਿੰਘ ਖਹਿਰਾ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਅਤੇ ਮਹਿਤਾਬ ਸਿੰਘ ਵਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਕਵਰਿੰਗ ਉਮੀਦਵਾਰ ਵਜੋਂ ਆਪਣੀਆਂ ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਦਾਖ਼ਲ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਵੀ ਇਕ ਉਮੀਦਵਾਰ ਵਲੋਂ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖ਼ਲ ਕਰਵਾਏ ਸਨ।