JALANDHAR WEATHER

ਜੇਕਰ ਸਰਕਾਰ ਕੋਲ ਬਹੁਮਤ ਨਹੀਂ ਹੈ ਤਾਂ ਰਾਜ ਵਿਚ ਲਾਗੂ ਹੋਵੇ ਰਾਸ਼ਟਰਪਤੀ ਸ਼ਾਸਨ- ਦੁਸ਼ਯੰਤ ਚੌਟਾਲਾ

ਹਿਸਾਰ, 9 ਮਈ- ਜੇ.ਜੇ.ਪੀ. ਨੇਤਾ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਬਣੀ ਸਰਕਾਰ ਹੁਣ ਘੱਟ ਗਿਣਤੀ ਵਿਚ ਹੈ ਕਿਉਂਕਿ ਉਨ੍ਹਾਂ ਨੂੰ ਸਮਰਥਨ ਦੇਣ ਵਾਲੇ ਦੋ ਵਿਧਾਇਕਾਂ ਇਕ ਭਾਜਪਾ ਦੇ ਅਤੇ ਦੂਜੇ ਆਜ਼ਾਦ ਵਿਧਾਇਕ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਸਮਰਥਨ ਕਰਨ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਸਾਫ਼ ਤੌਰ ’ਤੇ ਕਿਹਾ ਹੈ ਕਿ ਜੇਕਰ ਇਸ ਸਰਕਾਰ ਦੇ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ਲਿਆਂਦਾ ਜਾਂਦਾ ਹੈ ਤਾਂ ਅਸੀਂ ਇਸ ਪ੍ਰਸਤਾਵ ਦਾ ਸਮਰਥਨ ਕਰਾਂਗੇ। ਅਸੀਂ ਇਸ ਬਾਰੇ ਰਾਜਪਾਲ ਨੂੰ ਵੀ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਨੂੰ ਇਹ ਕਦਮ (ਫਲੋਰ ਟੈਸਟ ਦੀ ਮੰਗ) ਚੁੱਕਣਾ ਪਵੇਗਾ ਅਤੇ ਰਾਜਪਾਲ ਕੋਲ ਇਹ ਦੇਖਣ ਲਈ ਫਲੋਰ ਟੈਸਟ ਕਰਵਾਉਣ ਦਾ ਹੁਕਮ ਦੇਣ ਦੀ ਸ਼ਕਤੀ ਹੈ ਕਿ ਸਰਕਾਰ ਕੋਲ ਬਹੁਮਤ ਹੈ ਜਾਂ ਨਹੀਂ ਅਤੇ ਜੇਕਰ ਉਨ੍ਹਾਂ ਕੋਲ ਬਹੁਮਤ ਨਹੀਂ ਹੈ ਤਾਂ ਤੁਰੰਤ ਰਾਜ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ