JALANDHAR WEATHER

ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 10 ਮਈ (ਜਸਵੰਤ ਸਿੰਘ ਜੱਸ)- ਭਾਰਤੀ ਜਨਤਾ ਪਾਰਟੀ ਦੇ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਬਾਅਦ ਵਿਚ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਅੱਜ ਇੱਥੇ ਪੰਜਾਬ ਦੀ ਖੁਸ਼ਹਾਲੀ ਦੀ ਸੁੱਖ ਮੰਗਣ ਆਇਆ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਮੁੜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਬਣੇਗੀ ਅਤੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਦੇ ਵਿਕਾਸ ਅਤੇ ਕਰਜ਼ੇ ਦੇ ਮਸਲੇ ਹੱਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਭਾਜਪਾ ਦਾ ਕੋਈ ਵਿਰੋਧ ਨਹੀਂ ਕੀਤਾ ਜਾ ਰਿਹਾ ਬਲਕਿ ਉਹ ਆਪਣੀ ਗੱਲ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਵਲੋਂ ਸਿੱਖ ਭਾਈਚਾਰੇ ਲਈ ਕੀਤੇ ਕਾਰਜਾਂ ਦੀ ਮੈਂ ਸ਼ਲਾਘਾ ਕਰਦਾ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ