ਰਵਨੀਤ ਸਿੰਘ ਬਿੱਟੂ ਵਲੋਂ ਨਾਮਜ਼ਦਗੀ ਦਾਖ਼ਲ ਕਰਨ ਤੋਂ ਪਹਿਲਾਂ ਸ਼ਕਤੀ ਪ੍ਰਦਰਸ਼ਨ
ਲੁਧਿਆਣਾ, 10 ਮਈ (ਪਰਮਿੰਦਰ ਆਹੂਜਾ, ਰੂਪੇਸ਼ ਕੁਮਾਰ)- ਲੁਧਿਆਣਾ ਤੋਂ ਭਾਜਪਾ ਲੋਕ ਸਭਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਜਾਣਾ ਹੈ, ਜਿਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਵਲੋਂ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਰਵਨੀਤ ਸਿੰਘ ਬਿੱਟੂ ਦੇ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ ਇਕ ਕੈਬਨਿਟ ਮੰਤਰੀ ਵੀ ਮੌਜੂਦ ਹਨ। ਇਸ ਮੌਕੇ ਸੈਂਕੜੇ ਦੀ ਸੰਖਿਆ ਵਿਚ ਇਕੱਠੇ ਹੋਏ ਭਾਜਪਾ ਵਰਕਰਾਂ ਵਲੋਂ ਮੋਦੀ- ਮੋਦੀ ਦੇ ਨਾਅਰੇ ਲਗਾਏ ਜਾ ਰਹੇ ਹਨ।