JALANDHAR WEATHER

ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਭਰੇ ਨਾਮਜ਼ਦਗੀ ਕਾਗ਼ਜ਼

ਹੁਸ਼ਿਆਰਪੁਰ, 10 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਯਾਮਿਨੀ ਗੋਮਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ। ਇਸ ਦੌਰਾਨ ਉਨ੍ਹਾਂ ਨਾਲ ਸੂਬਾ ਪ੍ਰਧਾਨ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਮਿੱਕੀ ਡੋਗਰਾ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਲੋਕ ‘ਆਪ’ ਸਮੇਤ ਹੋਰਨਾਂ ਵਿਰੋਧੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਹੁਸ਼ਿਆਰਪੁਰ ਹਲਕੇ ਤੋਂ ਪਾਰਟੀ ਉਮੀਦਵਾਰ ਯਾਮਿਨੀ ਗੋਮਰ ਵੱਡੇ ਬਹੁਤ ਨਾਲ ਜਿੱਤ ਹਾਸਲ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ