JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਤਲਵੰਡੀ ਸਾਬੋ/ ਸੀਂਗੋ ਮੰਡੀ 10 ਮਈ (ਲਕਵਿੰਦਰ ਸ਼ਰਮਾ)- ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਤਲਵੰਡੀ ਸਾਬੋ ਦੇ ਪਿੰਡ ਕੌਰੇਆਣੇ ਵਿਚ ਮਾਪਿਆਂ ਦੇ ਇਕਲੌਤੇ ਨੌਜਵਾਨ ਸਪੁੱਤਰ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਭੈਣ ਸੰਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਨਿਰਮਲ ਸਿੰਘ (22) ਨਸ਼ੇ ਲੈਣ ਦਾ ਆਦੀ ਸੀ ਤੇ ਬੀਤੀ ਰਾਤ ਉਸ ਨੇ ਨਸ਼ੇ ਦੀ ਵੱਧ ਮਾਤਰਾ ਲੈ ਲਈ ਤੇ ਬਾਥਰੂਮ ਵਿਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਪਿੰਡ ਦੇ ਇਕ ਵਿਅਕਤੀ ਨੇ ਉਸ ਨੂੰ ਨਸ਼ੇ ਤੇ ਲਾਇਆ ਸੀ ਜਿਸ ਨੂੰ ਕਈ ਵਾਰੀ ਉਨ੍ਹਾਂ ਦੇ ਘਰ ਜਾ ਕੇ ਉਲਾਂਭਾ ਦੇਣ ਤੋਂ ਬਾਅਦ ਵੀ ਉਹ ਨਸ਼ਾ ਦੇਣ ਨਹੀਂ ਹੱਟਿਆ ਸੀ। ਮ੍ਰਿਤਕ ਦੇ ਪਿਤਾ ਗੁਰਵਿੰਦਰ ਸਿੰਘ ਤੇ ਉਸ ਦੀ ਦਾਦੀ ਨੇ ਪਿੰਡ ਵਿਚ ਨਸ਼ੇ ਵੇਚਣ ਵਾਲੇ ਵਿਅਕਤੀ ਨੂੰ ਨਸ਼ੇ ਵੇਚਣ ਤੋਂ ਹਟਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ